ਪੰਜਾਬ ਜਲੰਧਰ ’ਚ ਅਣਪਛਾਤਿਆਂ ਦੀ ਗੋਲੀ ਨਾਲ ਨੌਜਵਾਨ ਜ਼ਖਮੀ; ਤਿੰਨ ਮੋਟਰ ਸਾਈਕਲ ਸਵਾਰ ਗੋਲੀ ਚਲਾ ਕੇ ਹੋਏ ਫਰਾਰ; ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ By admin - August 6, 2025 0 5 Facebook Twitter Pinterest WhatsApp ਜਲੰਧਰ ਦੇ ਸੋਡਲ ਇਲਾਕੇ ਅੰਦਰ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਸਥਿਤ ਲਾਠੀਮਾਰ ਮੁਹੱਲੇ ਵਿਚ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਨੇ ਇਕ ਨੌਜਵਾਨ ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਰਾਹੁਲ ਨਾਮ ਦਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪ੍ਰਤੱਖਦਰਸੀਆਂ ਮੁਤਾਬਕ ਪੀੜਤ ਨੌਜਵਾਨ ਆਪਣੇ ਨੌਜਵਾਨਾਂ ਸਮੇਤ ਗਲੀ ਵਿਚ ਬੈਠਾ ਸੀ ਕਿ ਇਸੇ ਦੌਰਾਨ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨਾਂ ਵਿਚੋਂ ਇਕ ਨੇ ਰਾਹੁਲ ਤੇ ਗੋਲੀ ਚਲਾ ਦਿੱਤੀ, ਜੋ ਉਸ ਦੀ ਲੱਤ ਵਿਚ ਲੱਗੀ। ਇਸ ਤੋਂ ਬਾਅਦ ਮੁਜਲਮ ਮੌਕੇ ਤੋਂ ਫਰਾਰ ਹੋ ਗਏ। ਮੌਕੇ ਤੇ ਮੌਜੂਦ ਲੋਕਾਂ ਨੇ ਰਾਹੁਲ ਨੂੰ ਜ਼ਖਮੀ ਹਾਲਤ ਵਿਚ ਚੁੱਕ ਕੇ ਹਸਪਤਾਲ ਭਰਤੀ ਕਰਵਾਇਆ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਥਾਣਾ-8 ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।