ਪੰਜਾਬ ਜਲੰਧਰ ਪੁਲਿਸ ਵੱਲੋਂ ਗੋਲੀ ਕਾਂਡ ਦੇ ਦੋ ਮੁਲਜ਼ਮ ਗ੍ਰਿਫਤਾਰ; ਬੀਤੇ ਦਿਨ ਨੌਜਵਾਨ ’ਤੇ ਗੋਲੀਆਂ ਚਲਾ ਕੇ ਹੋਏ ਸੀ ਫਰਾਰ By admin - August 8, 2025 0 80 Facebook Twitter Pinterest WhatsApp ਜਲੰਧਰ ਪੁਲਿਸ ਨੇ ਸੋਢਲ ਇਲਾਕੇ ਵਿਚ ਇਕ ਨੌਜਵਾਨ ਤੇ ਗੋਲੀਆਂ ਚਲਾਉਣ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਐ। ਦੋਵਾਂ ਮੁਲਜਮਾਂ ਦੀ ਪਛਾਣ ਅਮਨ ਪਾਸਵਾਨ ਅਤੇ ਰਾਘਵ ਮਲਹੋਤਰਾ ਵਜੋਂ ਹੋਈ ਐ। ਪੁਲਿਸ ਨੇ ਮੁਲਜਮਾਂ ਕੋਲੋਂ ਇਕ ਦੇਸੀ ਪਿਸਟਲ ਬਰਾਮਦ ਕੀਤਾ ਐ। ਪੁਲਿਸ ਦੇ ਦੱਸਣ ਮੁਤਾਬਕ ਦੋਵਾਂ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਐ। ਹਮਲੇ ਦੀ ਵਜ੍ਹਾ ਪੁਰਾਣੀ ਰੰਜ਼ਿਸ਼ ਦੱਸੀ ਜਾ ਰਹੀ ਐ। ਪੁਲਿਸ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਆਕਰਸ਼ੀ ਜੈਨ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਸੋਢਲ ਇਲਾਕੇ ਵਿੱਚ ਗੋਲੀ ਚਲਾਉਣ ਦੀ ਸੂਚਨਾ ਮਿਲੀ ਸੀ। ਜਿਸ ਵਿੱਚ ਰਾਹੁਲ ਨਾਮ ਦਾ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮਾਮਲੇ ਦੀ ਜਾਂਚ ਕਰਦੇ ਹੋਏ ਥਾਣਾ 8 ਦੀ ਪੁਲਿਸ ਨੇ ਗੋਲੀ ਚਲਾਉਣ ਵਾਲੇ ਅਮਨ ਪਾਸਵਾਨ ਅਤੇ ਰਾਘਵ ਮਲਹੋਤਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਤੋਂ ਇੱਕ ਦੇਸੀ ਪਿਸਤੌਲ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਇੱਕ ਅਪਰਾਧਿਕ ਮਾਮਲਾ ਦਰਜ ਹੈ। ਏਡੀਸੀਪੀ ਨੇ ਕਿਹਾ ਕਿ ਲੜਾਈ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਦੋਵਾਂ ਮੁਲਜ਼ਮਾਂ ਨੂੰ ਚਾਰ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।