ਫਤਹਿਗੜ੍ਹ ਦੇ ਪ੍ਰਬੰਧਕੀ ਕੰਪਲੈਕਸ ਅੱਗੇ ਕਿਸਾਨਾਂ ਦਾ ਪ੍ਰਦਰਸ਼ਨ; ਲੈਂਡ ਪੂਲਿੰਗ ਨੀਤੀ ਖਿਲਾਫ ਏਡੀਸੀ ਧਾਲੀਵਾਲ ਨੂੰ ਦਿੱਤਾ ਮੰਗ ਪੱਤਰ

0
39

ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੈਂਡ ਪੂਲਿੰਗ ਐਕਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਇੱਕ ਮੰਗ ਪੱਤਰ ਫਤਿਹਗੜ੍ਹ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਨੂੰ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਕਿਹਾ ਕਿ ਲੈਂਡ ਪੂਲਿੰਗ ਐਕਟ ਕੇਵਲ ਕਿਸਾਨਾਂ ਨੂੰ ਹੀ ਕੰਗਾਲ ਨਹੀਂ ਕਰੇਗਾ ਸਗੋਂ ਮਜ਼ਦੂਰਾਂ ਅਤੇ ਦੁਕਾਦਾਰਾਂ ਤੋਂ ਇਲਾਵਾ ਹਰ ਵਰਗ ’ਤੇ ਇਸ ਦਾ ਮਾੜਾ ਪ੍ਰਭਾਵ ਪਏਗਾ। ਅਸੀਂ ਲਗਾਤਾਰ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰ ਰਹੇ ਹਾਂ ਅਤੇ ਸਾਰੀਆਂ ਹੀ ਜਥੇਬੰਦੀਆਂ ਇੱਕਜੁੱਟ ਹੋ ਕੇ ਇਸ ਨੀਤੀ ਦਾ ਵਿਰੋਧ ਕਰਨ ਵਿੱਚ ਸਾਥ ਵੀ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਸਰਕਾਰ ਇਸ ਨੀਤੀ ਨੂੰ ਵਾਪਸ ਨਹੀਂ ਲੈ ਲੈਂਦੀ, ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।

LEAVE A REPLY

Please enter your comment!
Please enter your name here