ਪੰਜਾਬ ਫਿਰੋਜ਼ਪੁਰ ’ਚ ਪਨਬੱਸ ਕੰਟਰੈਕਟ ਕਾਮਿਆਂ ਦਾ ਪ੍ਰਦਰਸ਼ਨ; ਸਰਕਾਰ ਤੋਂ ਕਿਲੋਮੀਟਰ ਸਕੀਮ ਬੰਦ ਕਰਨ ਦੀ ਕੀਤੀ ਮੰਗ; ਟੈਂਡਰ ਖੋਲ੍ਹਣ ’ਤੇ 27 ਡੀਪੂਆਂ ਦਾ ਚੱਕਾ ਜਾਮ ਦੀ ਚਿਤਾਵਨੀ By admin - August 8, 2025 0 125 Facebook Twitter Pinterest WhatsApp ਪੰਜਾਬ ਰੋਡਵੇਜ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਖਿਲਾਫ ਸੰਘਰਸ਼ ਦਾ ਵਿਗੁਲ ਵਜਾ ਦਿੱਤਾ ਐ। ਇਸੇ ਨੂੰ ਲੈ ਕੇ ਅੱਜ ਫਿਰੋਜਪੁਰ ਵਿਖੇ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦਾ ਟੈਂਡਰ ਖੋਲ੍ਹਿਆ ਗਿਆ ਤਾਂ ਪੰਜਾਬ ਦੇ 27 ਡੀਪੂਆਂ ਦੇ ਮੁਲਾਜ਼ਮ ਹੜਤਾਲ ਤੇ ਚਲੇ ਜਾਣਗੇ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਆਗੂ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕੀਤੇ ਸੀ, ਜਿਨ੍ਹਾਂ ਨੂੰ ਸਰਕਾਰ ਹੁਣ ਪਸਾਰ ਚੁੱਕੀ ਐ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜਮਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਉਹ ਬੱਸਾਂ ਦਾ ਚੱਕਾ ਜੰਮ ਕਰਨ ਲਈ ਮਜਬੂਰ ਹੋਣਗੇ। ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿਲ ਨੇ ਦੱਸਿਆ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕੀਤੇ ਸਨ ਕੀ ਹਰ ਵਰਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਪਰ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਹੁਣ ਕਿਲੋਮੀਟਰ ਬੱਸ ਟੈਂਡਰ ਸਿਸਟਮ ਰਾਹੀਂ ਇੱਕ ਕਿਲੋਮੀਟਰ ਬੱਸਾਂ ਪਾਉਣ ਦਾ ਟੈਂਡਰ ਦੋ ਵਜੇ ਨੂੰ ਖੋਲਿਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਮੁਲਾਜ਼ਮ ਇਸ ਦਾ ਵਿਰੋਧ ਕਰ ਰਹੇ ਹਨ ਜੇਕਰ ਸਰਕਾਰ ਨੇ ਇੱਕ ਕਿਲੋਮੀਟਰ ਟੈਂਡਰ ਬੱਸਾਂ ਦਾ ਖੋਲ ਦਿੱਤਾ ਗਿਆ ਤਾਂ ਬੱਸਾਂ ਦਾ ਚੱਕਾ ਜਾਮ ਕਰਕੇ ਹੜਤਾਲ ਕੀਤੀ ਜਾਵੇਗੀ। ਜਿਸ ਨਾਲ 27 ਡੀਪੂਆਂ ਦੇ ਮੁਲਾਜ਼ਮ ਮੁਕੰਮਲ ਤੌਰ ਤੇ ਹੜਤਾਲ ਤੇ ਚਲੇ ਜਾਣਗੇ।