ਪੰਜਾਬ ਅਕਾਲੀ ਦਲ ’ਚ ਵਾਪਸ ਆਏ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ; ਸੁਖਬੀਰ ਬਾਦਲ ਦੀ ਹਾਜ਼ਰੀ ’ਚ ਫੜਿਆ ਅਕਾਲੀ ਦਲ ਦਾ ਪੱਲ By admin - August 8, 2025 0 148 Facebook Twitter Pinterest WhatsApp ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਨੇ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਘਰ ਵਾਪਸੀ ਕੀਤੀ ਐ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਸੁਧਾਰ ਲਹਿਰ ਵਿਚ ਸ਼ਾਮਲ ਹੋ ਗਏ ਸਨ। ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੀ ਅਪੀਲ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਵਿਚ ਰਲੇਵੇ ਦਾ ਐਲਾਨ ਕੀਤਾ। ਇਸੇ ਦੌਰਾਨ ਸੁਖਬੀਰ ਬਾਦਲ ਅੱਜ ਬਲਦੇਵ ਸਿੰਘ ਮਾਨ ਦੇ ਸੰਗਰੂਰ ਦੇ ਸੂਲਰ ਘਰਾਟ ਵਿਖੇ ਸਥਿਤ ਘਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬਲਦੇਵ ਸਿੰਘ ਮਾਨ ਨੂੰ ਪਾਰਟੀ ਵਿਚ ਆਉਣ ਤੇ ਜੀ ਆਇਆ ਕਿਹਾ। ਇਸੇ ਦੌਰਾਨ ਸੁਖਬੀਰ ਬਾਦਲ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਬਲਦੇਵ ਸਿੰਘ ਮਾਨ ਨੂੰ ਪਾਰਟੀ ਦੇ ਸਰਪ੍ਰਸਤ ਬਣਾਉਣ ਦੀ ਗੱਲ ਆਖੀ। ਵਿਰੋਧੀਆਂ ’ਤੇ ਨਿਸ਼ਾਨੇ ਸਾਧਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਐ ਜਦਕਿ ਦਿੱਲੀ ਨਾਲ ਸਬੰਧਤ ਪਾਰਟੀਆਂ ਸਿਰਫ ਪੰਜਾਬ ਨੂੰ ਲੁਟਣਾ ਚਾਹੁੰਦੀਆਂ ਨੇ। ਉਨ੍ਹਾਂ ਬਾਕੀ ਅਕਾਲੀ ਆਗੂਆਂ ਨੂੰ ਵੀ ਪਾਰਟੀ ਵਿਚ ਵਾਪਸ ਆਉਣ ਦੀ ਅਪੀਲ ਕੀਤੀ। ਇਸ ਮੌਕੇ ਬਲਦੇਵ ਸਿੰਘ ਮਾਨ ਦੇ ਨਾਲ ਉਹਨਾਂ ਦੇ ਟਕਸਾਲੀ ਵਰਕਰ ਵੀ ਮੌਜੂਦ ਸਨ।