ਪੰਜਾਬ ਮੋਗਾ ’ਚ ਸੜਕ ਹਾਦਸੇ ਦੌਰਾਨ ਇਕ ਦੀ ਮੌਤ, ਦੂਜਾ ਜ਼ਖਮੀ; ਤੇਜ਼ ਰਫਤਾਰ ਟਿੱਪਰ ਨੇ ਐਕਟਿਵਾ ਨੂੰ ਮਾਰੀ ਟੱਕਰ; ਟਿੱਪਰ ਡਰਾਈਵਰ ਫਰਾਰ, ਪੁਲਿਸ ਕਰ ਰਹੀ ਜਾਂਚ By admin - August 11, 2025 0 3 Facebook Twitter Pinterest WhatsApp ਮੋਗਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਜਦਕਿ ਇਕ ਹੋਰ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਐ। ਇਹ ਹਾਦਸਾ ਇਕ ਤੇਜ਼ ਰਫਤਾਰ ਟਿੱਪਰ ਵੱਲੋਂ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਵਾਪਰਿਆਂ ਐ। ਜਾਣਕਾਰੀ ਅਨੁਸਾਰ ਦੋ ਜਣੇ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੇ ਸੀ ਕਿ ਇਕ ਤੇਜ਼ ਰਫਤਾਰ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੋਵੇਂ ਉਮਰ 50 ਤੋਂ 45 ਸਾਲ ਦੱਸੀ ਜਾ ਰਹੀ ਐ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ਤੇ ਪਹੁੰਚੀ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੇ ਜ਼ਖਮੀ ਨੂੰ ਮੋਗਾ ਦੇ ਸਿਵਲ ਹਸਪਤਾਪ ਪਹੁੰਚਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਰੈਫਰ ਕਰ ਦਿੱਤਾ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।