ਪੰਜਾਬ ਜਲੰਧਰ ’ਚ ਚੋਰਾਂ ਨੇ ਸੁੰਨੇ ਘਰ ਨੂੰ ਬਣਾਇਆ ਨਿਸ਼ਾਨਾ; ਰੱਖੜੀ ਬੰਨ੍ਹਣ ਜਾਣ ਦੌਰਾਨ ਲੱਖਾਂ ਦੀ ਚੋਰੀ ਕਰ ਕੇ ਫਰਾਰ By admin - August 11, 2025 0 4 Facebook Twitter Pinterest WhatsApp ਜਲੰਧਰ ਦੇ ਮਾਡਲ ਹਾਊਸ ਨੇੜੇ ਸਥਿਤ ਕਰਤਾਰ ਨਗਰ ਵਿਖੇ ਚੋਰਾਂ ਵੱਲੋਂ ਇਕ ਸੁੰਨੇ ਘਰ ਨੂੰ ਨਿਸ਼ਾਨਾ ਬਣਾਉਣ ਦੀ ਖਬਰ ਸਾਹਮਣੇ ਆਈ ਐ। ਘਟਨਾ ਵੇਲੇ ਪਰਿਵਾਰ ਰੱਖੜੀ ਬੰਨ੍ਹਣ ਗਿਆ ਹੋਇਆ ਸੀ ਕਿ ਪਿੱਛੋਂ ਘਰ ਅੰਦਰ ਦਾਖਲ ਹੋਏ ਚੋਰ ਲੱਖਾਂ ਰੁਪਏ ਦੀ ਚੋਰੀ ਕਰ ਕੇ ਫਰਾਰ ਹੋ ਗਏ। ਪਰਿਵਾਰ ਨੂੰ ਘਟਨਾ ਦਾ ਪਤਾ ਰੱਖੜੀ ਬੰਨ੍ਹ ਤੇ ਵਾਪਸ ਆਉਣ ਤੇ ਲੱਗਾ। ਜਦੋਂ ਪਰਿਵਾਰ ਘਰ ਪਹੁੰਚਿਆ ਤਾਂ ਸਾਰੇ ਤਾਲੇ ਟੁੱਟੇ ਹੋਏ ਸੀ ਅਤੇ ਅਲਮਾਰੀ ਵਿਚੋਂ ਲੱਖਾਂ ਰੁਪਏ ਕੀਮਤ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਗਾਇਬ ਸੀ। ਘਟਨਾ ਦੀ ਸ਼ਿਕਾਇਤ ਥਾਣਾ ਭਾਰਗਵ ਕੈਂਪ ਦੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਮਾਮਲੇ ਦੀ ਜਾਂਚ ਕਰਨ ਲਈ ਮੌਕੇ ‘ਤੇ ਪਹੁੰਚੇ ਥਾਣਾ ਭਾਰਗਵ ਕੈਂਪ ਦੇ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਤਾਰ ਨਗਰ ਦੇ ਇੱਕ ਘਰ ਵਿੱਚ ਚੋਰੀ ਦੀ ਸੂਚਨਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਦੇ ਅਨੁਸਾਰ ਉਹ ਆਪਣੇ ਭਰਾ ਦੇ ਘਰ ਰੱਖੜੀ ਬੰਨ੍ਹਣ ਗਏ ਹੋਏ ਸੀ। ਜਦੋਂ ਉਹ ਵਾਪਸ ਆਏ ਤਾਂ ਉਨ੍ਹਾਂ ਦੇਖਿਆ ਕਿ ਘਰੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਤੋਂ ਵੇਰਵੇ ਲੈਣ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ। ਇਸ ਤੋਂ ਬਾਅਦ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਮੁਲਜ਼ਮ ਦਾ ਪਤਾ ਲਗਾਇਆ ਜਾਵੇਗਾ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।