ਜਲੰਧਰ ’ਚ ਕਾਰ ਤੇ ਐਕਟਿਵਾ ਵਿਚਾਲੇ ਭਿਆਨਕ ਟੱਕਰ; ਕਈ ਫੁੱਟ ਉੱਚੀਆਂ ਉਛਲੀਆਂ ਐਕਟਿਵਾ ਸਵਾਰ ਔਰਤਾਂ; ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
4

ਜਲੰਧਰ ਦੇ ਕੈਂਟ ਅਧੀਨ ਆਉਂਦੇ ਦੀਪ ਨਗਰ ਇਲਾਕੇ ਵਿਚ ਇਕ ਦਿਲ ਦਹਿਲਾਉਣ ਵਾਲਾ ਦੀ ਘਟਨਾ ਸਾਹਮਣੇ ਆਈ ਐ। ਇੱਥੇ ਇਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਔਰਤਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਐਨਾ ਭਿਆਨਕ ਸੀ ਕਿ ਐਕਟਿਵਾ ਸਵਾਰ ਔਰਤਾਂ ਟੱਕਰ ਤੋਂ ਬਾਅਦ ਹਵਾਂ ਵਿਚ ਕਈ ਫੁੱਟ ਤਕ ਉਛਲ ਕੇ ਵਾਪਸ ਧਰਤੀ ਤੇ ਡਿੱਗੀਆਂ, ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਗਈਆਂ।
ਮੌਕੇ ਤੇ ਇਕੱਠਾ ਹੋਏ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਹਾਦਸੇ ਵਿਚ ਐਕਟਿਵਾ ਵੀ ਬੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਪੁਲਿਸ ਨੇ ਹਾਦਸੇ ਲਈ ਜ਼ਿੰਮੇਵਾਰ ਕਾਰ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਔਰਤਾਂ ਐਕਟਿਵਾ ‘ਤੇ ਆ ਰਹੀਆਂ ਸਨ। ਇਸ ਦੌਰਾਨ, ਇੱਕ ਤੇਜ਼ ਰਫ਼ਤਾਰ ਸਿਲਵਰ ਰੰਗ ਦੀ ਵਰਨਾ ਕਾਰ ਨੰਬਰ ਪੀਬੀ 08 ਸੀਕੇ 9990 ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਕਾਰ ਸਿੱਧੀ ਐਕਟਿਵਾ ਸਵਾਰਾਂ ਨਾਲ ਜਾ ਟਕਰਾਈ। ਕਾਰ ਨੂੰ ਇਕ ਨੌਜਵਾਨ ਚਲਾ ਲਿਆ ਸੀ, ਜਿਸ ਨੂੰ ਲੋਕਾਂ ਨੇ ਕਾਬੂ ਕਰ ਲਿਆ।
ਹਾਦਸੇ ਵਿੱਚ ਦੋਵੇਂ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ। ਔਰਤ ਦੇ ਸਿਰ ਵਿੱਚੋਂ ਬਹੁਤ ਖੂਨ ਵਹਿਣ ਲੱਗ ਪਿਆ ਅਤੇ ਉਸਨੂੰ ਗੰਭੀਰ ਸੱਟਾਂ ਲੱਗੀਆਂ। ਸਥਾਨਕ ਲੋਕਾਂ ਨੇ ਦੋਵਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਵਿੱਚ ਐਕਟਿਵਾ ਚਕਨਾਚੂਰ ਹੋ ਗਈ। ਸਥਾਨਕ ਲੋਕਾਂ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here