ਲੁਧਿਆਣਾ ਦੀ ਵਿਧਾਇਕ ਰਜਿੰਦਰਪਾਲ ਛੀਨਾ ਦੀ ਗੱਡੀ ਨੂੰ ਹਾਦਸਾ; ਦਿੱਲੀ ਤੋਂ ਵਾਪਸ ਆਉਂਦਿਆਂ ਡਿਵਾਈਡਰ ਨਾਲ ਟਕਰਾਈ ਕਾਰ

0
8

ਲੁਧਿਆਣਾ ਦੇ ਹਲਕਾ ਸਾਊਥ ਦੀ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਦੀ ਗੱਡੀ ਨਾਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਐ।  ਇਹ ਹਾਦਸਾ ਉਨ੍ਹਾਂ ਦੇ ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਐ। ਹਾਦਸੇ ਵਿਚ ਵਿਧਾਇਕਾਂ ਦੇ ਚਿਹਰੇ ’ਤੇ ਗੰਭੀਰ ਸੱਟਾਂ ਲੱਗਣ ਦੀ ਖਬਰ ਐ। ਇਸ ਤੋਂ ਇਲਾਵਾ ਉਨ੍ਹਾਂ ਦੇ ਗੰਨਮੈਨ ਵੀ ਜ਼ਖਮੀ ਹੋ ਗਏ ਨੇ। ਜਾਣਕਾਰੀ ਅਨੁਸਾਰ ਉਹ ਅਮਰੀਕਾ ਤੋਂ ਵਾਪਸ ਆਏ ਰਹੇ ਸਨ ਅਤੇ ਉਨ੍ਹਾਂ ਦਾ ਪਤੀ ਤੇ ਬੱਚੇ ਦਿੱਲੀ ਏਅਰਪੋਰਟ ਤੋਂ ਲੈ ਕੇ ਵਾਪਸ ਆ ਰਹੇ ਸਨ ਕਿ ਖਨੌਰੀ ਨੇੜੇ ਉਨ੍ਹਾਂ ਦੀ ਕਾਰ ਡਿਵਾਇਡਰ ਨਾਲ ਟਕਰਾ ਕੇ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਨੂੰ ਕੈਂਥਲ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਲੁਧਿਆਣਾ ਲਈ ਰੈਫਰ ਕੀਤਾ ਗਿਆ ਐ।
ਜਾਣਕਾਰੀ ਅਨੁਸਾਰ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਹਾਲ ਹੀ ਵਿੱਚ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ  ਗਏ ਸਨ, ਜਿੱਥੋਂ ਉਹ ਮੰਗਲਵਾਰ ਦੇਰ ਰਾਤ ਦਿੱਲੀ ਹਵਾਈ ਅੱਡੇ ਉਤੇ ਉਤਰੇ। ਉਨ੍ਹਾਂ ਦੇ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਉਨ੍ਹਾਂ ਨੂੰ ਲੈਣ ਗਏ ਸਨ ਅਤੇ ਉਹ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਪੰਜਾਬ ਵਾਪਸ ਆ ਰਹੇ ਸਨ ਕਿ ਖਨੌਰੀ ਬਾਰਡਰ ਨੇੜੇ ਉਨ੍ਹਾਂ ਦੀ ਕਾਰ ਮੂਹਰੇ ਅਚਾਨਕ ਕੁਝ ਸਾਹਮਣੇ ਆ ਗਿਆ। ਡਰਾਈਵਰ ਨੇ ਕਾਰ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਇਹ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ।
ਇਸ ਹਾਦਸੇ ਵਿੱਚ ਉਨ੍ਹਾਂ ਦੇ ਚਿਹਰੇ ‘ਤੇ ਗੰਭੀਰ ਸੱਟਾਂ ਵੱਜੀਆਂ ਨੇ। ਇਸ ਤੋਂ ਇਲਾਵਾ ਕਾਰ ਦੀ ਅਗਲੀ ਸੀਟ ‘ਤੇ ਬੈਠੇ ਉਨ੍ਹਾਂ ਦੇ ਗੰਨਮੈਨ ਨੂੰ ਵੀ ਸੱਟਾਂ ਲੱਗੀਆਂ ਨੇ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਰਿਆਣਾ ਦੇ ਕੈਥਲ ਦੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਬਾਅਦ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਵਿਧਾਇਕ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਐ।

LEAVE A REPLY

Please enter your comment!
Please enter your name here