ਅੰਮ੍ਰਿਤਸਰ ਦੇ ਪਿੰਡ ਕਾਲੇ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ; ਪ੍ਰੇਮ ਵਿਆਹ ਦੀ ਰੰਜ਼ਿਸ਼ ਦੇ ਚਲਦਿਆਂ ਦੋ ਧਿਰਾਂ ਵਿਚਾਲੇ ਟਕਰਾਅ

0
23

 

ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਆਉਂਦੇ ਪਿੰਡ ਕਾਲੇ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਪ੍ਰੇਮ ਵਿਆਹ ਦੀ ਰੰਜ਼ਿਸ਼ ਦੇ ਚਲਦਿਆਂ ਦੋ ਧਿਰਾਂ ਆਹਮੋ ਸਾਹਮਣੇ ਹੋ ਗਈਆਂ। ਇਸ ਦੌਰਾਨ ਦੋਵੇਂ ਧਿਰਾਂ ਨੇ ਇਕ ਦੂਜੇ ਦੇ ਇੱਟਾ-ਰੋੜਿਆਂ ਦੀ ਜੰਮ ਕੇ ਵਰਤੋਂ ਕੀਤੀ। ਇਸ ਤੋਂ ਬਾਅਦ ਮਾਮਲਾ ਥਾਣੇ ਪਹੁੰਚਿਆ, ਜਿੱਥੇ ਸਾਹਿਬ ਸਿੰਘ ਨਾਮ ਦੇ ਨੌਜਵਾਨ ਨੇ ਇਲਾਕੇ ਦੇ ਨੌਜਵਾਨਾਂ ’ਤੇ ਘਰ ਅੰਦਰ ਦਾਖਲ ਹੋ ਕੇ ਇੱਟਾਂ ਰੌੜੇ ਚਲਾਉਣ ਦੇ ਇਲਜਾਮ ਲਾਏ।
ਪੀੜਤ ਸਾਹਿਬ ਸਿੰਘ ਦੇ ਦੱਸਣ ਮੁਤਾਬਕ ਉਸ ਨੇ ਕੁੱਝ ਸਮਾਂ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਦੀ ਰੰਜ਼ਿਸ਼ ਤਹਿਤ ਉਸ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਐ। ਉਧਰ ਥਾਣਾ ਛੇਹਰਟਾ ਦੀ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨਾਂ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਾਕਰੀ ਦਿੰਦਿਆਂ ਸਾਹਿਬ ਸਿੰਘ ਅਤੇ ਉਸਦੀ ਭੈਣ ਦਾ ਕਹਿਣਾ ਹੈ ਕਿ ਉਹ ਪਿੰਡ ਕਾਲੇ ਦੇ ਰਹਿਣ ਵਾਲੇ ਹਨ ਅਤੇ ਕੁਝ ਸਮਾਂ ਪਹਿਲਾ ਉਹਦਾ ਪ੍ਰੇਮ ਵਿਆਹ ਹੋਇਆ ਸੀ ਜਿਸਦੀ ਰਜਿਸ਼ ਦੇ ਚਲਦਿਆਂ ਲੜਕੀ ਦੇ ਪਰਿਵਾਰ ਨੇ ਹਮਲਾ ਕੀਤਾ ਐ। ਇਸ ਸੰਬਧੀ ਥਾਣਾ ਛੇਹਰਟਾ ਦੇ ਐਸਐਚਓ ਵਿਨੋਦ ਸ਼ਰਮਾ ਨੇ ਦੱਸਿਆ ਕਿ ਸਾਨੂੰ ਸ਼ਿਕਾਇਤ ਮਿਲੀ ਹੈ ਜਲਦ ਦੋਵੇ ਧਿਰਾ ਨੂੰ ਥਾਣੇ ਬੁਲਾ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here