

ਖਡੂਰ ਸਾਹਿਬ ਪੁਲਿਸ ਵੱਲੋਂ ਅੱਜ ਸਬ ਇੰਸਪੈਕਟਰ ਚਰਨਜੀਤ ਸਿੰਘ ਕਤਲ ਮਾਮਲੇ ਵਿਚ ਨਾਮਜ਼ਦ ਕੀਤੇ ਗਏ 17 ਮੁਲਜਮਾਂ ਨੂੰ ਅੱਜ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜਮਾਂ ਨੂੰ ਜੇਲ੍ਹ ਭੇਜ ਦਿੱਤਾ ਐ। ਦੱਸਣਯੋਗ ਐ ਕਿ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਲੜਾਈ ਦੇ ਮਸਲੇ ਨੂੰ ਸੁਲਝਾਉਣ ਗਏ ਸਭ ਇੰਸਪੈਕਟਰ ਚਰਨਜੀਤ ਸਿੰਘ ਦਾ ਆਮ ਆਦਮੀ ਪਾਰਟੀ ਦੇ ਸਰਪੰਚ ਅਤੇ ਹੋਰ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਪੁਲਿਸ ਵੱਲੋਂ ਡੇਢ ਦਰਜਨ ਦੇ ਕਰੀਬ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਸੀ ਜਿਨਾਂ ਵਿੱਚੋਂ ਅੱਜ ਗੋਇੰਦਵਾਲ ਸਾਹਿਬ ਪੁਲਿਸ ਨੇ 17 ਦੇ ਕਰੀਬ ਵਿਅਕਤੀਆਂ ਨੂੰ ਖਡੂਰ ਸਾਹਿਬ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਇਹਨਾਂ ਸਤਾਰਾ ਵਿਅਕਤੀਆਂ ਨੂੰ ਗੋਇੰਦਵਾਲ ਸਾਹਿਬ ਜੇਲ ਭੇਜ ਦਿੱਤਾ ਗਿਆ ਹੈ।


