ਪੰਜਾਬ ਜਲੰਧਰ ’ਚ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਦੀ ਪ੍ਰੈੱਸ ਕਾਨਫਰੰਸ; ਘੱਟ ਗਿਣਤੀ ਭਾਈਚਾਰਿਆਂ ਦੇ ਮੁੱਦਿਆਂ ’ਤੇ ਕੰਮ ਕਰਨ ਦਾ ਭਰੋਸਾ By admin - August 14, 2025 0 143 Facebook Twitter Pinterest WhatsApp ਘੱਟ ਗਿਣਤੀ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਗੌਰਵ ਮਸੀਹ ਅੱਜ ਜਲੰਧਰ ਵਿਖੇ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਗੌਰਵ ਮਸੀਹ ਨੇ ਕਿਹਾ ਕਿ ਉਹ ਸਾਰੇ ਭਾਈਚਾਰਿਆਂ ਦੇ ਲਟਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕੀਤਾ ਹੈ, ਜਿਸ ਤੇ ਉਹ ਪੂਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਰ ਸ਼ਹਿਰ ਅਤੇ ਪਿੰਡ ਵਿੱਚ ਜਾਣਗੇ ਅਤੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣਨਗੇ। ਉਨ੍ਹਾਂ ਕਿਹਾ ਕਿ ਕਬਰਿਸਤਾਨ ਦਾ ਮੁੱਦਾ ਜੋ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ ਅਤੇ ਮੁਸਲਿਮ ਭਾਈਚਾਰੇ ਦੇ ਕਈ ਮੁੱਦੇ ਜੋ ਲੰਬਿਤ ਹਨ, ਉਨ੍ਹਾਂ ‘ਤੇ ਪਹਿਲ ਦੇ ਆਧਾਰ ‘ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰ ਜਾ ਕੇ ਸੁਣੀਆਂ ਜਾਣਗੀਆਂ, ਉਨ੍ਹਾਂ ਨੂੰ ਉੱਥੋਂ ਦੇ ਅਧਿਕਾਰੀਆਂ ਨਾਲ ਮਿਲ ਕੇ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਜੇਕਰ ਕੋਈ ਅਧਿਕਾਰੀ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਦਾ ਦੇਖਿਆ ਜਾਂਦਾ ਹੈ, ਤਾਂ ਉਸਨੂੰ ਵੀ ਚੰਡੀਗੜ੍ਹ ਬੁਲਾਇਆ ਜਾਵੇਗਾ। ਦੱਸਣਯੋਗ ਐ ਕਿ ਜਲੰਧਰ ਦੇ ਰਹਿਣ ਵਾਲੇ ਜਤਿੰਦਰ ਗੌਰਵ ਮਸੀਹ ਨੂੰ ਪੰਜਾਬ ਸਰਕਾਰ ਨੇ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਤੋਂ ਬਾਅਦ ਅੱਜ ਉਨ੍ਹਾਂ ਮੀਡੀਆ ਨਾਲ ਮੁਲਾਕਾਤ ਕੀਤੀ।