ਪੰਜਾਬ ਚੰਡੀਗੜ੍ਹ ਵਿਖੇ ਹੋਇਆ ਰਾਜ ਪੱਧਰੀ ‘ਹਰ ਘਰ ਤਿਰੰਗਾ’ ਪ੍ਰੋਗਰਾਮ; ਰਾਜਪਾਲ ਸਮੇਤ ਵੱਡੀ ਗਿਣਤੀ ਲੋਕਾਂ ਨੇ ਕੀਤੀ ਸ਼ਿਰਕਤ By admin - August 14, 2025 0 4 Facebook Twitter Pinterest WhatsApp ਚੰਡੀਗੜ੍ਹ ਦੇ ਸੈਕਟਰ 18 ਵਿਖੇ ਸਥਿਤ ਟੈਗੋਰ ਥੀਏਟਰ ਵਿਖੇ ਰਾਜ ਪੱਧਰੀ ਹਰ ਘਰ ਤਿਰੰਗਾ ਪ੍ਰੋਗਰਾਮ ਕਰਵਾਇਆ ਗਿਆ। ਸਵੇਰੇ 9.45 ਵਜੇ ਸ਼ੁਰੂ ਹੋਏ ਇਸ ਸਮਾਗਮ ਵਿਚ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਨਾਗਰਿਕ ਤੇ ਪਤਵੰਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਲੋਕਾਂ ਨੂੰ ਤਿਰੰਗੇ ਦੇ ਸਨਮਾਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਪ੍ਰੋਗਰਾਮ ਦੌਰਾਨ, ਸੱਭਿਆਚਾਰਕ ਪੇਸ਼ਕਾਰੀਆਂ, ਦੇਸ਼ ਭਗਤੀ ਦੇ ਗੀਤ ਅਤੇ ਦੇਸ਼ ਭਗਤੀ ਨਾਲ ਭਰਪੂਰ ਨਾਟਕੀਕਰਨ ਨੇ ਹਾਜ਼ਰ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ, ਸਾਰਿਆਂ ਨੇ ਤਿਰੰਗੇ ਦੀ ਸਹੁੰ ਚੁੱਕੀ ਅਤੇ ਰਾਸ਼ਟਰੀ ਗੀਤ ਗਾਇਆ।