ਪੰਜਾਬ ਲੈਂਡ ਪੁਲਿੰਗ ਪਾਲਸੀ ਡੀ-ਨੋਟੀਫਾਈ ਨੂੰ ਲੈ ਕੇ ਬੋਲੇ ਰਾਜਾ ਵੜਿੰਗ; ਬਿਨਾਂ ਵਜ੍ਹਾ ਬਦਨਾਮੀ ਖੱਟਣ ਦੀ ਭਾਗੀਦਾਰ ਬਣੀ ਐ ਸਰਕਾਰ; ਕਿਹਾ, ਸਰਕਾਰ ਨੂੰ ਪਾਲਸੀ ਵਾਪਸ ਲੈਣ ਦਾ ਹੁਣ ਨਹੀਂ ਹੋਵੇਗਾ ਫਾਇਦਾ By admin - August 14, 2025 0 5 Facebook Twitter Pinterest WhatsApp ਲੁਧਿਆਣਾ ਤੋਂ ਕਾਂਗਰਸੀ ਸਾਂਸਦ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੈਂਡ ਪੁਲਿੰਗ ਪਾਲਸੀ ਵਾਪਸ ਲੈਣ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਨੇ ਫੈਸਲਾ ਨਾ-ਸਮਝੀ ਵਿਚ ਲਿਆ ਸੀ, ਜਿਸ ਦਾ ਸਰਕਾਰ ਬਹੁਤ ਜ਼ਿਆਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਨੂੰ ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਆਪਣਾ ਫੈਸਲਾ ਬਦਲਣਾ ਪਿਆ ਐ ਪਰ ਸਰਕਾਰ ਨੂੰ ਇਸ ਦਾ ਖਮਿਆਜਾ ਆਉਣ ਵਾਲੇ ਸਮੇਂ ਵਿਚ ਭੁਗਤਣਾ ਪਵੇਗਾ। ਡੈਮਾਂ ਤੇ ਕੇਂਦਰੀ ਬਲਾਂ ਦੀ ਤੈਨਾਤੀ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਾਕਾਮ ਸਾਬਤ ਹੋਈ ਐ, ਜਿਸ ਦਾ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਇਸ ਖਿਲਾਫ ਆਵਾਜ ਉਠਾਉਣੀ ਚਾਹੀਦੀ ਸੀ। ਪੰਜਾਬ ਦਾ ਸੜਕ ਨਿਰਮਾਣ ਲਈ ਫੰਡ ਰੋਕੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਕੇਂਦਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨਗੇ।