ਪੰਜਾਬ ਨਗਰ ਕੌਂਸਲ ਸਰਹਿੰਦ ਵਿਖੇ ਆਜ਼ਾਦੀ ਦਿਹਾੜੇ ਮੌਕੇ ਸਮਾਗਮ; ਵਿਧਾਇਕ ਲਖਬੀਰ ਰਾਏ ਤੇ ਕੌਂਸਲ ਪ੍ਰਧਾਨ ਨੇ ਲਹਿਰਾਇਆ ਕੌਮੀ ਝੰਡਾ By admin - August 15, 2025 0 8 Facebook Twitter Pinterest WhatsApp ਨਗਰ ਕੌਂਸਲ ਸਰਹਿੰਦ ਵੱਲੋਂ ਆਜਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ ਅਤੇ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਗਏ। ਇਸੇ ਦੌਰਾਨ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਪਣੇ ਦਫਤਰ ਵਿਖੇ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਕੌਮੀ ਝੰਡਾ ਲਹਿਰਾਇਆ ਗਿਆ।