ਖੰਨਾ ਸ਼ਹਿਰ ਅੰਦਰ ਇਕ 17 ਸਾਲਾ ਨੌਜਵਾਨ ਵੱਲੋਂ ਘਰ ਅੰਦਰ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਲੱਖੀ ਵਜੋਂ ਹੋਈ ਐ ਜੋ ਸਥਾਨਕ ਆਰੀਆ ਸਕੂਲ ਦਾ ਵਿਦਿਆਰਥੀ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਛੋਟੀ ਭੈਣ ਨੂੰ ਸਕੂਲ ਵਿਚੋਂ ਲੈ ਕੇ ਆਇਆ ਸੀ ਅਤੇ ਕੁੱਝ ਸਮੇਂ ਬਾਅਦ ਉਸ ਦੀ ਲਾਸ਼ ਘਰ ਅੰਦਰ ਲਟਕਦੀ ਹਾਲਤ ਵਿਚ ਮਿਲੀ। ਪਰਿਵਾਰ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਐ।
ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਚੰਗੇ ਸੁਭਾਅ ਦਾ ਮਾਲਕ ਸੀ ਅਤੇ ਕੰਮਕਾਰ ਵਿਚ ਵੀ ਮਿਹਨਤੀ ਸੀ। ਉਹ ਸਥਾਨਕ ਆਰੀਆ ਸਕੂਲ ਦਾ ਵਿਦਿਆਰਥੀ ਸੀ। ਪਰਿਵਾਰ ਨੂੰ ਉਸ ਦੇ ਅਜਿਹਾ ਕਰਨ ਬਾਰੇ ਕੋਈ ਸ਼ੱਕ ਨਹੀਂ ਸੀ ਅਤੇ ਸਭ ਠੀਕ-ਠਾਕ ਸੀ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੂਰਾ ਹਾਲ ਐ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ, ਜਿੱਥੋਂ ਪੋਸਟ ਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।