ਪੰਜਾਬ ਅੰਮ੍ਰਿਤਸਰ ਵਿਖੇ ਹਿੰਦ-ਪਾਕਿ ਦੋਸਤੀ ਮੰਚ ਵੱਲੋਂ ਸ਼ਰਧਾਂਜਲੀ ਸਮਾਗਮ; ਜ਼ਲ੍ਹਿਆਂਵਾਲਾ ਬਾਗ ਵਿਖੇ ਮੋਮਬੱਤੀਆਂ ਜਗ੍ਹਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ By admin - August 15, 2025 0 5 Facebook Twitter Pinterest WhatsApp ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰੀਸਰਚ ਅਕੈਡਮੀ ਅੰਮ੍ਰਿਤਸਰ, ਸਾਫ਼ਮਾ ਤੇ ਪੰਜਾਬ ਜਾਗ੍ਰਿਤੀ ਮੰਚ ਵਲੋਂ ਆਪਣੀਆਂ ਹਮ ਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 30ਵੇਂ ਹਿੰਦ-ਪਾਕਿ ਸੰਮੇਲਨ ਤੋਂ ਬਾਅਦ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਮੋਮਬੱਤੀਆਂ ਜਗ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਿਕਾ ਨੇ ਦੱਸਿਆ ਕਿ ਇਸ ਵਾਰ ਸਾਨੂੰ ਭਾਰਤ ਸਰਕਾਰ ਵੱਲੋ ਅਟਾਰੀ ਸਰਹੱਦ ਤੇ ਮੋਮਬੱਤੀਆਂ ਜਗਾਉਣ ਦੀ ਇਜਾਜਤ ਨਹੀਂ ਦਿੱਤੀ ਜਿਸ ਕਰਕੇ ਅੱਜ ਅਸੀਂ ਜਲਿਆਂਵਾਲਾ ਬਾਗ ਦੇ ਬਾਹਰ ਮੋਮਬੱਤੀਆਂ ਜਗ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਫੈਲਾਏ ਜਾ ਰਹੇ ਅੱਤਵਾਦ ਅਤੇ ਨਸ਼ਿਆਂ ਖਿਲਾਫ ਅਸੀਂ ਹਮੇਸ਼ਾ ਆਪਣੀ ਜੰਗ ਜਾਰੀ ਰੱਖਾਂਗੇ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਦੋਨਾਂ ਮੁਲਕਾਂ ਵਿਚਾਲੇ ਸ਼ਾਂਤੀ ਬਣਾਈ ਰੱਖਣ ਦੀ ਸਰਕਾਰਾਂ ਨੂੰ ਅਪੀਲ ਕਰਦੇ ਰਹਾਂਗੇ।