ਬੇਸਿੱਟਾ ਰਹੀ ਸਰਕਾਰ ਤੇ ਪਨਬੱਸ ਕੱਚੇ ਮੁਲਾਜ਼ਮਾਂ ਦੀ ਮੀਟਿੰਗ; ਪਨਬੱਸ ਕੱਚੇ ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ; ਮੁਲਾਜ਼ਮ ਬੋਲੇ, ਲਿਖਤੀ ਭਰੋਸੇ ਤਕ ਜਾਰੀ ਰਹੇਗੀ ਹੜਤਾਲ

0
32

ਪੀਆਰਟੀਸੀ, ਪਨਬੱਸ ਕੱਚੇ ਮੁਲਾਜਮਾਂ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਇਸੇ ਦੌਰਾਨ ਮੁਲਾਜਮਾਂ ਦੀ ਸਰਕਾਰੀ ਨੁਮਾਇੰਦੇ ਨਾਲ ਮੀਟਿੰਗ ਹੋਈ ਜੋ ਬੇਸਿੱਟਾ ਰਹੀ ਐ। ਸਰਕਾਰੀ ਅਧਿਕਾਰੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੰਦਿਆਂ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ ਪਰ ਮੁਲਾਜਮ ਦਾ ਕਹਿਣਾ ਐ ਕਿ ਜਦੋਂ ਤਕ ਸਰਕਾਰ ਮੰਗਾਂ ਮੰਨਣ ਦਾ ਲਿਖਤੀ ਭਰੋਸਾ ਨਹੀਂ ਦਿੰਦੀ, ਹੜਤਾਲ ਜਾਰੀ ਰਹੇਗੀ।
ਦੱਸ ਦਈਏ ਕਿ ਕੱਲ 15 ਅਗਸਤ ਸ਼ਾਮ ਨੂੰ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ ਜਿਸ ਵਿੱਚ ਯੂਨੀਅਨ ਦੇ ਮੁੱਖ ਆਗੂ ਅਤੇ ਸਰਕਾਰ ਦੇ ਨੁਮਾਇੰਦੇ ਜਿਨਾਂ ਵਿਚਕਾਰ ਗੱਲਬਾਤ ਹੋਈ ਅਤੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਮੰਨੇ ਜਾਣ ਦਾ ਭਰੋਸਾ ਦਿੱਤਾ ਗਿਆ ਪਰ ਦੂਜੇ ਪਾਸੇ ਕੱਚੇ ਮੁਲਾਜ਼ਮਾਂ ਆਗੂਆਂ ਦਾ ਕਹਿਣਾ ਹੈ ਕਿ ਜਦ ਤੱਕ ਉਹਨਾਂ ਨੂੰ ਲਿਖਤੀ ਭਰੋਸਾ ਨਹੀਂ ਦਿੱਤਾ ਜਾਂਦਾ ਤਦ ਤੱਕ ਉਹ ਕਿਸੇ ਗੱਲ ਤੇ ਯਕੀਨ ਨਹੀਂ ਕਰਨਗੇ ਕਿਉਂਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਮੀਟਿੰਗਾਂ ਦੌਰਾਨ ਉਹਨਾਂ ਨੂੰ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਹਰ ਵਾਰ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ ਜਿਸ ਦੇ ਚਲਦੇ ਉਹ ਮਜਬੂਰੀ ਵੱਸ ਹੜਤਾਲ ਤੇ ਬੈਠੇ ਹਨ।
ਉਹਨਾਂ ਕਿਹਾ ਕਿ ਸਾਡੀ ਇਹ ਹੜਤਾਲ ਤੱਕ ਜਾਰੀ ਰਹੇਗੀ ਜਦ ਤੱਕ ਸਰਕਾਰ ਵੱਲੋਂ ਉਹਨਾਂ ਨੂੰ ਉਹਨਾਂ ਦੀਆਂ ਮੰਗਾਂ ਮੰਨਣ ਦਾ ਲਿਖਤੀ ਭਰੋਸਾ ਨਹੀਂ ਦਿੱਤਾ ਜਾਂਦਾ ਤੱਦ ਤੱਕ ਉਹ ਹੜਤਾਲ ਜਾਰੀ ਰੱਖਣਗੇ। ਹਾਲਾਂਕਿ ਇਸ ਹੜਤਾਲ ਦੇ ਚੱਲਦੇ ਯਾਤਰੀਆਂ ਨੂੰ ਖਾਸ ਕਰ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਬੱਸ ਸੇਵਾ ਦਾ ਫਾਇਦਾ ਲੈਣ ਵਾਲੀਆਂ ਮਹਿਲਾਵਾਂ ਨੂੰ ਕਾਫੀ ਦਿੱਕਤ ਆ ਰਹੀ ਹੈ। ਇਸ ਹੜਤਾਲ ਦੇ ਚੱਲਦੇ ਪੂਰੇ ਪੰਜਾਬ ਅੰਦਰ 20 ਪ੍ਰਤੀਸ਼ਤ ਹੀ ਬੱਸਾਂ ਸੜਕਾਂ ਤੇ ਉਤਰੀਆ ਜੋ ਪੱਕੇ ਮੁਲਾਜ਼ਮਾਂ ਵੱਲੋਂ ਚਲਾਈਆ ਜ਼ਾ ਰਹੀਆਂ ਹਨ ਜਦਕਿ 80 ਪ੍ਰਤੀਸ਼ਤ ਰੂਟ ਬੁਰੀ ਤਰਾਂ ਪ੍ਰਭਾਵਿਤ ਹੋ ਰਹੇ ਹਨ ਜਿਸ ਨਾਲ ਪੀਆਰਟੀਸੀ ਨੂੰ ਲੱਖਾਂ ਰੁਪਏ ਦਾ ਰੋਜ਼ਾਨਾ ਦਾ ਨੁਕਸਾਨ ਝਲਣਾ ਪੈ ਰਿਹਾ ਹੈ।

LEAVE A REPLY

Please enter your comment!
Please enter your name here