ਅੰਮ੍ਰਿਤਸਰ ’ਚ ਐਸਸੀ ਭਾਈਚਾਰੇ ਖਿਲਾਫ ਅਪਸ਼ਬਦ ਦਾ ਮੁੱਦਾ ਗਰਮਾਇਆ; ਪਿੰਡ ਸਾਰੰਗੜਾ ਦੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਮੰਗੀ ਕਾਰਵਾਈ; ਪੁਲਿਸ ਪ੍ਰਸ਼ਾਸਨ ’ਤੇ ਲੱਗੇ ਢਿੱਲੀ ਕਾਰਵਾਈ ਦੇ ਇਲਜ਼ਾਮ

0
10

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਾਰੰਗੜ੍ਹ ਨਾਲ ਸਬੰਧਤ ਐਸੀਸੀ ਪਰਿਵਾਰ ਨੇ ਪਿੰਡ ਦੇ ਹੀ ਕੁੱਝ ਲੋਕਾਂ ਤੇ ਅਪਸ਼ਬਦ ਬੋਲਣ ਅਤੇ ਧਮਕੀਆਂ ਦੇ ਇਲਜਾਮ ਲਾਉਂਦਿਆਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਮੰਗਿਆ ਐ। ਪਰਿਵਾਰ ਦਾ ਇਲਜਾਮ ਐ ਕਿ ਉਨ੍ਹਾਂ ਨੇ ਪੁਲਿਸ ਨੂੰ ਸਬੂਤਾਂ ਸਮੇਤ ਸ਼ਿਕਾਇਤ ਦਿੱਤੀ ਪਰ ਕਾਰਵਾਈ ਨਹੀਂ ਹੋਈ। ਪੀੜਤ ਪਰਿਵਾਰ ਨੇ ਬਣਦੀ ਕਾਰਵਾਈ ਦੀ ਮੰਗ ਕੀਤੀ ਐ। ਦੂਜੀ ਧਿਰ ਨੇ ਦੋਸ਼ ਨਕਾਰਦਿਆਂ ਪੁਲਿਸ ਕੋਲ ਸ਼ਿਕਾਇਤ ਦਿੱਤੀ ਐ।
ਦੱਸਣਯੋਗ ਐ ਕਿ ਐਸਸੀ ਭਾਈਚਾਰੇ ਖਿਲਾਫ ਵਰਤੇ ਜਾਤੀਸੂਚਕ ਸ਼ਬਦਾਂ ਦੀ ਆਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ, ਜਿਸ ਨੂੰ ਲੈ ਕੇ ਭਾਈਚਾਰੇ ਅੰਦਰ ਰੋਸ ਪਾਇਆ ਜਾ ਰਿਹਾ ਐ। ਇਸੇ ਨੂੰ ਲੈ ਕੇ ਅੱਜ ਪਿੰਡ ਵਾਸੀਆਂ ਨੇ ਇਕੱਠ ਕਰ ਕੇ ਪ੍ਰਸ਼ਾਸਨ ਨੂੰ ਬਣਦੀ ਕਾਰਵਾਈ ਦੀ ਮੰਗ ਕੀਤੀ ਐ।  ਮੀਟਿੰਗ ਵਿਚ ਸ਼ਾਮਲ ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪੰਜਾਬ ਪ੍ਰਧਾਨ ਕਵਲਜੀਤ ਸਹੋਤਾ, ਹਲਕਾ ਇੰਚਾਰਜ ਗੁਰਪਿੰਦਰ ਸਿੰਘ ਜੱਜ ਨੇ ਢਿੱਲੀ ਕਾਰਵਾਈ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸਰਕਾਰ ਹੋਵੇ ਹਮੇਸ਼ਾ ਦਲਿਤ ਪਰਿਵਾਰਾਂ ਨੂੰ ਲੁਤਾੜਿਆ ਗਿਆ ਹੈ।
ਬੀਤੀ 10 ਅਗਸਤ ਨੂੰ ਪਿੰਡ ਸਾਰੰਗੜਾ ਦੇ ਵਿਸ਼ਾਲ ਸਿੰਘ ਨੂੰ ਪਿੰਡ ਦੇ ਕੁਝ ਧਨਾੜ ਲੋਕਾਂ ਵੱਲੋਂ ਜਾਤੀ ਸੂਚਕ ਸ਼ਬਦ ਬੋਲੇ ਗਏ ਅਤੇ ਅਪਮਾਨਕ ਜਨਕ ਸ਼ਬਦਾਵਲੀ ਵਰਤ ਕੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪਰਿਵਾਰ ਵੱਲੋਂ ਜਿਸਦੀ ਇੱਕ ਆਡੀਓ ਰਿਕਾਰਡਿੰਗ ਵੀ ਕੀਤੀ ਗਈ ਜੋ ਪੁਲਿਸ ਨੂੰ ਪੇਸ਼ ਵੀ ਕੀਤੀ ਗਈ ਪਰ ਪੁਲਿਸ ਨੇ ਸਿਆਸੀ ਸ਼ਹਿ ਤੇ ਕੋਈ ਪਰਚਾ ਨਹੀਂ ਦਰਜ ਕੀਤਾ ਜਿਸ ਦਾ ਸਮੂਹ ਦਲਿਤ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਭਰੇ ਲਿਹਾਜੇ ਵਿੱਚ ਕਿਹਾ ਕਿ ਜੇਕਰ ਵਿਸ਼ਾਲ ਸਿੰਘ ਦੇ ਬਿਆਨਾਂ ਤੇ ਅਧਾਰ ਤੇ ਪੁਲਿਸ ਨੇ ਪਰਚਾ ਦਰਜ ਨਾ ਕੀਤਾ ਤਿੱਖਾ ਸੰਗਰਸ਼ ਵਿੱਢਿਆ ਜਾਵੇਗਾ।
ਉਧਰ ਦੂਜੀ ਧਿਰ ਨੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਗਲਤ ਬਿਆਨੀ ਲਈ ਪੁਲਿਸ ਕੋਲ ਸ਼ਿਕਾਇਤ ਕੀਤੀ ਐ। ਇਸ ਬਾਰੇ ਪੁੱਛੇ ਜਾਣ ਤੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਵਾਂ ਧਿਰਾਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਹਨ ਅਤੇ ਜਾਂਚ ਪੜਤਾਲ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here