ਦੋ ਵਾਰ ਦੇ ਸਾਂਸਦ ਹਰਿੰਦਰ ਸਿੰਘ ਖਾਲਸਾ ਨਵੇਂ ਅਕਾਲੀ ’ਚ ਸ਼ਾਮਲ; ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ

0
4

ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦੋ ਵਾਰ ਦੇ ਸੰਸਦ ਮੈਂਬਰ ਰਹੇ ਹਰਿੰਦਰ ਸਿੰਘ ਖਾਲਸਾ ਸਾਥੀਆਂ ਸਮੇਤ ਨਵੇਂ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਹਰਿੰਦਰ ਸਿੰਘ ਖਾਲਸਾ ਤੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਪਾਰਟੀ ਦੇ ਕਈ ਦਿੱਗਜ਼ ਆਗੂ ਵੀ ਹਾਜ਼ਰ ਸਨ।
ਦੱਸਣਯੋਗ ਐ ਕਿ ਹਰਿੰਦਰ ਸਿੰਘ ਖਾਲਸਾ ਨੇ 1996 ਵਿੱਚ ਬਠਿੰਡਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਜਿੱਤ ਪ੍ਰਾਪਤ ਕੀਤੀ। 2014 ਵਿੱਚ, ਉਹ ‘ਆਪ’ ਦੀ ਟਿਕਟ ‘ਤੇ ਫਤਿਹਗੜ੍ਹ ਸਾਹਿਬ ਤੋਂ ਜਿੱਤੇ ਅਤੇ ਬਾਅਦ ਵਿੱਚ 2019 ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਪਰ 2020-2021 ਦੇ ਭਾਰਤੀ ਕਿਸਾਨ ਵਿਰੋਧ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦੇਣ ਲਈ ਦਸੰਬਰ 2020 ਵਿੱਚ ਭਾਜਪਾ ਪਾਰਟੀ ਛੱਡ ਦਿੱਤੀ।
ਉਨ੍ਹਾਂ ਦੇ ਨਵੇਂ ਅਕਾਲੀ ਦਲ ਵਿਚ ਸ਼ਾਮਲ ਹੋਣ ਨੂੰ ਨਵੇਂ ਅਕਾਲੀ ਲਈ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਐ। ਹਰਿੰਦਰ ਸਿੰਘ ਖਾਲਸਾ ਦੇ ਪਾਰਟੀ ਵਿਚ ਸ਼ਾਮਲ ਹੋਣ ਸਮੇਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ, ਪ੍ਰੇਮ ਸਿੰਘ ਚੰਦੂਮਾਜਰਾ, ਦਰਸ਼ਨ ਸਿੰਘ ਸ਼ਿਵਾਲਕ, ਬੀਬੀ ਸਤਵੰਤ ਕੌਰ ਖਾਲਸਾ, ਬੀਬੀ ਸੁਰਿੰਦਰ ਕੌਰ ਦਿਆਲ, ਤਲਵਿੰਦਰ ਸਿੰਘ ਆਲਮਗੀਰ, ਕੰਵਲਜੀਤ ਸਿੰਘ ਮਿੰਟੂ, ਪਰਮਿੰਦਰ ਸਿੰਘ ਰੰਗੀਆ ਆਦਿ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here