ਪੰਜਾਬ ਕਪੂਰਥਲਾ ’ਚ ਹਰਭਜਨ ਸਿੰਘ ਨੇ ਵੰਡੇ ਇਲੈਕਟ੍ਰਾਨਿਕ ਵ੍ਹੀਲਚੇਅਰ; ਆਪਣੇ ਅਖਤਿਆਰੀ ਫੰਡ ’ਚੋਂ 6 ਲੋੜਵੰਦਾਂ ਦੀ ਕੀਤੀ ਮਦਦ By admin - August 16, 2025 0 4 Facebook Twitter Pinterest WhatsApp ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਅਖਤਿਆਰੀ ਫੰਡ ਵਿਚੋਂ ਕਪੂਰਥਲਾ ਨਾਲ ਸਬੰਧਤ 6 ਲੋੜਵੰਦਾਂ ਨੂੰ ਇਲੈਕਟ੍ਰਾਨਿਕ ਵ੍ਹੀਲਚੇਅਰ ਵੰਡੇ ਗਏ ਨੇ। ਇੱਥੇ ਆਜ਼ਾਦੀ ਦਿਵਸ ਮੌਕੇ ਪਹੁੰਚੇ ਹਰਭਜਨ ਸਿੰਘ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰ ਕੇ ਬਹੁਤ ਖੁਸ਼ੀ ਹੋਈ ਐ। ਇਸ ਮੌਕੇ ਦੇਸ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲੋੜਵੰਦਾਂ ਲਈ ਇੱਕ ਯਾਦਗਾਰੀ ਪਲ ਹੈ ਜਿਨ੍ਹਾਂ ਨੂੰ ਵ੍ਹੀਲਚੇਅਰ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਵ੍ਹੀਲਚੇਅਰ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਲਾਭਪਾਤਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਲਾਭਪਾਤਰੀਆਂ ਨੂੰ ਫਲਾਂ ਦੀਆਂ ਟੋਕਰੀਆਂ ਦੇ ਕੇ ਆਜ਼ਾਦੀ ਦਿਵਸ ਦੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਕਪੂਰਥਲਾ ਸ਼ਹਿਰ ਨਾਲ ਜੁੜੀਆਂ ਆਪਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਦਾ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਲਈ ਧੰਨਵਾਦ ਕੀਤਾ। ਹਰਭਜਨ ਸਿੰਘ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਨਿਕ ਸਕੂਲ ਦੀ ਫੋਟੋ ਅਤੇ ਸ਼ਾਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐਸਐਸਪੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਜੀਵ ਢਾਂਡਾ ਅਤੇ ਹੋਰ ਹਾਜ਼ਰ ਸਨ।