ਪੰਜਾਬ ਮੋਗਾ ਪੁਲਿਸ ਵੱਲੋਂ ਨਸ਼ੇ ਦੀ ਖੇਪ ਸਮੇਤ ਦੋ ਤਸਕਰ ਕਾਬੂ; 250 ਗਰਾਮ ਹੈਰੋਇਨ ਬਰਾਮਦ ਕਰ ਕੇ ਜਾਂਚ ਕੀਤੀ ਸ਼ੁਰੂ By admin - August 18, 2025 0 95 Facebook Twitter Pinterest WhatsApp ਮੋਗਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 25 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਨੂੰ ਮੁਲਜਮਾਂ ਦੀ ਅਗਲੇਰੀ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਸਿਟੀ ਨੇ ਕਿਹਾ ਕਿ ਜਦੋਂ ਥਾਣਾ ਸਿਟੀ ਸਾਊਥ ਦੀ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਦੁਰਾਨੇ ਗਸਤ ਦੋ ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 250 ਗਰਾਮ ਹੈਰੋਇਨ ਬਰਾਮਦ ਹੋਈ ਐ। ਫੜੇ ਗਏ ਮੁਲਜਮਾਂ ਦੀ ਪਛਾਣ ਕਰਨਦੀਪ ਸਿੰਘ ਪੁੱਤਰ ਰਾਜਬੀਰ ਸਿੰਘ ਅਤੇ ਗੁਰਦੇਵ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਆਨ ਨੇੜੇ ਬਾਬਾ ਜੀਵਨ ਸਿੰਘ ਦਾ ਗੁਰਦੁਆਰਾ ਸਾਹਿਬ ਪੱਕਾ ਕਿਲਾ ਝਬਾਲ ਜਿਲ੍ਹਾ ਤਰਨਤਾਰਨ ਵਜੋਂ ਹੋਈ ਐ। ਪੁਲਿਸ ਨੇ ਮੁਲਜਮਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਐ। ਪੁਲਿਸ ਵੱਲੋਂ ਪੁੱਛਗਿੱਛ ਹੀਰੋਇਨ ਕਿਸ ਤੋਂ ਲੈ ਕੇ ਆਏ ਸੀ ਤੇ ਅੱਗੇ ਕਿਸ ਨੂੰ ਸਪਲਾਈ ਕਰਨੀ ਸੀ ਬਾਰੇ ਵੀ ਜਾਂਚ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਹੋਰ ਵੱਡਾ ਖੁਲਾਸੇ ਹੋਣ ਦੀ ਉਮੀਦ ਐ।