ਰਵਨੀਤ ਬਿੱਟੂ ਦੇ ਬਿਆਨ ’ਤੇ ਅਕਾਲੀ ਦਲ ਦਾ ਪਲਟਵਾਰ; ਖੇਤੀ ਕਾਨੂੰਨਾਂ ਬਾਰੇ ਕੀਤੇ ਦਾਅਵਿਆਂ ਨੂੰ ਦੱਸਿਆ ਹਾਸੋਹੀਣਾ

0
4

ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮੋੜਵਾਂ ਜਵਾਬ ਦਿੱਤਾ ਐ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਾਜਪੁਰਾ ਰੈਲੀ ਵਿਚ ਲੋਕਾਂ ਦੀ ਭੀੜ ਨਾ ਹੋਣ ਤੋਂ ਨਿਰਾਸ਼ ਹੋ ਕੇ ਅਜਿਹੇ ਬਿਆਨ ਦੇ ਰਹੇ ਨੇ। ਜਦਕਿ ਉਹ ਚੰਗੀ ਤਰ੍ਹਾਂ ਜਾਣਦੇ ਨੇ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਸੀ ਜਿਸ ਨੇ ਖੇਤੀ ਕਾਨੂੰਨਾਂ ਦੀ ਮੁਖਾਲਫਿਤ ਕਰਦਿਆਂ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ।
ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਆਪਣੀ ਪੀੜੀ ਹੇਠਾਂ ਸੋਟਾ ਫੇਰ ਲੈਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਖੁਦ ਭਾਜਪਾ ਆਗੂਆਂ ਦੇ ਥੱਪੜ ਮਾਰਨ ਵਰਗੇ ਬਿਆਨ ਦੇ ਚੁੱਕੇ ਨੇ ਪਰ ਅੱਜ ਵਜੀਰੀ ਮਿਲਣ ਤੇ ਉਸੇ ਭਾਜਪਾ ਦੇ ਸੋਹਲੇ ਗਾ ਰਹੇ ਨੇ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਆਪਣੇ ਬੀਤੇ ਸਮੇਂ ਦਿਤੇ ਬਿਆਨਾਂ ਨੂੰ ਧਿਆਨ ਵਿਚ ਰੱਖ ਲੈਣਾ ਚਾਹੀਦਾ ਐ।

LEAVE A REPLY

Please enter your comment!
Please enter your name here