ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਐ। ਰਾਜਪੁਰਾ ਵਿਖੇ ਰੈਲੀ ਵਿਚ ਸ਼ਾਮਲ ਹੋਣ ਆਏ ਰਵਨੀਤ ਬਿੱਟੂ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਜੇਲ੍ਹਾਂ ਅੰਦਰ ਬੰਦ ਸਿੰਘਾਂ ਦੀ ਰਿਹਾਈ ਹੁੰਦੀ ਐ ਤਾਂ ਉਹ ਜਾਂ ਉਨ੍ਹਾਂ ਦਾ ਪਰਿਵਾਰ ਇਸ ਦਾ ਵਿਰੋਧ ਨਹੀਂ ਕਰੇਗਾ।
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਰਾਜਪੁਰਾ ਵਿਖੇ ਭਾਜਪਾ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਦੇ ਜਸ਼ਨ ਵਜੋਂ ਰੱਖੀ ਗਈ ‘ਕਿਸਾਨ ਮਜ਼ਦੂਰ ਫਤਿਹ ਰੈਲੀ’ ਵਿਚ ਸ਼ਿਰਕਤ ਕਰਨ ਆਏ ਸਨ। ਇਸ ਰੈਲੀ ਵਿਚ ਵੱਡੀ ਗਿਣਤੀ ਕਿਸਾਨਾਂ ਤੋਂ ਇਲਾਵਾ ਭਾਜਪਾ ਕਾਰਕੁੰਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਨੂੰ ਪੰਜਾਬ ਦੇ ਕਿਸਾਨਾਂ ਲਈ ਇੱਕ ਇਤਿਹਾਸਿਕ ਜਿੱਤ ਦੱਸਿਆ।
ਉਨ੍ਹਾਂ ਕਿਹਾ, “ਇਹ ਸਿਰਫ਼ ਇੱਕ ਰਾਜਨੀਤਿਕ ਸਫਲਤਾ ਨਹੀਂ ਹੈ ਬਲਕਿ ਸਾਡੀ ਜ਼ਮੀਨ ਲਈ ਲੜਾਈ ਹੈ, ਅਤੇ ਇਹ ਹਰੇਕ ਕਿਸਾਨ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੀਜੇਪੀ ਹੀ ਪੰਜਾਬ ਨੂੰ ਵਧ ਰਹੇ ਕਰਜ਼ੇ ਤੋਂ ਮੁਕਤ ਕਰਵਾ ਸਕਦੀ ਹੈ ਅਤੇ ਲੋਕ ਪੱਖੀ ਕਲਿਆਣਕਾਰੀ ਯੋਜਨਾਵਾਂ ਅਤੇ ਵਿਕਾਸ-ਅਧਾਰਿਤ ਪ੍ਰਸ਼ਾਸਨ ਰਾਹੀਂ ਅਸਲੀ ਰਾਹਤ ਦੇ ਸਕਦੀ ਹੈ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਸਮੇਤ ਵਿਰੋਧੀ ਧਿਰਾਂ ਵੱਲ ਨਿਸ਼ਾਨੇ ਸਾਧੇ।